ਬੇਕਾਬੂ ਗੈਸ ਟੈਂਕਰ ਨੇ ਕਾਰ ਤੇ ਪਿਕਅੱਪ ਗੱਡੀ ਨੂੰ ਮਾਰੀ ਟੱਕਰ
ਪੰਜ ਲੋਕਾਂ ਦੀ ਮੌਕੇ ‘ਤੇ ਮੌਤ
ਇਹ ਖ਼ਬਰ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੀ ਹੈ ਜਿੱਥੇ ਇੱਕ ਤੇਜ਼ ਰਫ਼ਤਾਰ ਬੇਕਾਬੂ ਹੋਏ ਗੈਸ ਟੈਂਕਰ ਨੇ ਇੱਕ ਕਾਰ ਅਤੇ ਇੱਕ ਪਿਕਅੱਪ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਅਤੇ ਚਾਰ ਲੋਕ ਗੰਭੀਰ ਜਖਮੀ ਦੱਸੇ ਜਾ ਰਹੇ ਹਨ । ਦੱਸ ਦਈਏ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਸਾਰੇ ਵਾਹਨ ਚਕਨਾਚੂਰ ਹੋ ਗਏ ਅਤੇ ਜੋ ਲੋਕ ਵਾਹਨਾਂ ਦੇ ਅੰਦਰ ਫ਼ਸੇ ਸਨ, ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਸੀ।