ਇਹ ਘਟਨਾ ਮੁਹਾਲੀ ਦੇ ਸੈਕਟਰ 67 ਦੀ ਹੈ ਜਿੱਥੇ ਕਾਰ ਪਾਰਕਿੰਗ ਨੂੰ ਲੈ ਕੇ ਦੋ ਗੁਆਂਢੀਆਂ ਵਿਚਕਾਰ ਵਿਵਾਦ ਮੱਚ ਗਿਆ ਜੋ ਇੱਕ ਖ਼ੂਨੀ ਝੜਪ ਵਿੱਚ ਤਬਦੀਲ ਹੋ ਗਿਆ ਜਿਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਮਿਰਤਕ ਪੱਛਮੀ ਬੰਗਾਲ ਦਾ ਰਹਿਣ ਵਾਲਾ ਸੀ ਅਤੇ ਪੇਸ਼ੇ ਵਜੋਂ ਇੱਕ ਵਿਗਿਆਨੀ ਸੀ। ਇਸ ਮਿਰਤਕ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ। ਨਾਲ ਹੀ ਦੱਸ ਦਈਏ ਕਿ ਪੁਲਿਸ ਵੱਲੋਂ ਇਸ ਮਾਮਲੇ ਦੇ ਦੋਸ਼ੀ ਬੰਟੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਉੱਪਰ BNS ਦੀ ਧਾਰਾ 105 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।