ਜਾਣਕਾਰੀ ਅਨੁਸਾਰ ਦਿੱਲੀ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈ ਲਗਾਤਾਰ ਹਾਰ ਤੋਂ ਬਾਅਦ ਅੱਜ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੁਪੇਸ਼ ਭਗੇਲ ਵੱਲੋਂ ਪੰਜਾਬ ਦੇ ਨੇਤਾਵਾਂ ਦੀ ਮੀਟਿੰਗ ਸੱਦੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੰਜਾਬ ਕਾਂਗਰਸ ਵੱਲੋਂ ਪੰਜਾਬ ਵਿੱਚ 2027 ਵਿੱਚ ਹੋਣ ਵਾਲਿਆਂ ਵਿਧਾਨ ਸਭਾ ਚੋਣਾਂ ਨੂੰ ਜਿੱਤਣ ਦੀ ਰਣਨੀਤੀ ‘ਤੇ ਚਰਚਾ ਕੀਤੀ ਜਾ ਰਹੀ ਹੈ।