ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਅੱਜ ਬਲਾਕ ਰਾਏਕੋਟ ਦੇ ਅਧੀਨ ਆਉਂਦੇ ਪਿੰਡ ਬੁਰਜ ਹਰੀ ਸਿੰਘ ਵਿਖੇ ਪੁਲਿਸ ਤੇ ਪ੍ਰਸ਼ਾਸਨ ਅਧਿਕਾਰੀਆਂ ਨੇ ਬੁਲਡੋਜ਼ਰ ਨਾਲ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦਾ ਨਸ਼ਾ ਵੇਚ ਕੇ ਬਣਾਇਆ ਘਰ ਢੇਹ-ਢੇਰੀ ਕੀਤਾ ਹੈ। ਨਾਲ ਹੀ ਦੱਸ ਦਈਏ ਕਿ ਇਸ ਪਰਿਵਾਰ ਖਿਲਾਫ਼ ਵੱਖ-ਵੱਖ ਥਾਣਿਆਂ ‘ਚ 26 ਮੁਕਦਮੇ ਦਰਜ ਹਨ।

