ਨਹੀਂ ਕਰਾਂਗੇ ਪੰਜਾਬ ਸਰਕਾਰ ਨਾਲ ਮੀਟਿੰਗ
ਪਹਿਲਾਂ ਸਰਕਾਰ ਪੰਜਾਬ ਦਾ ਮਾਹੌਲ ਕਰੇ ਸ਼ਾਂਤ
ਜਾਣਕਾਰੀ ਅਨੁਸਾਰ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਪਹਿਲਾਂ ਪੰਜਾਬ ਦਾ ਮਾਹੌਲ ਸ਼ਾਂਤ ਕਰਨ ਲਈ ਕਿਹਾ ਹੈ। ਇਸਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਹੁਣ 24 ਮਾਰਚ ਨੂੰ ਸਾਰੀਆਂ ਜਥੇਬੰਦੀਆਂ ਇੱਕ ਮੀਟਿੰਗ ਕਰਨਗੀਆਂ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 26 ਮਾਰਚ ਨੂੰ ਵਿਧਾਨ ਸਭਾ ਵੱਲ ਮਾਰਚ ਵੀ ਨਹੀਂ ਕੀਤਾ ਜਾਵੇਗਾ ਅਤੇ 28 ਮਾਰਚ ਨੂੰ ਜਬਰ ਵਿਰੋਧੀ ਦਿਵਸ ਮਨਾਇਆ ਜਾਵੇਗਾ।

