ਸ੍ਰੀ ਮੁਕਤਸਰ ਸਾਹਿਬ ਤੋਂ ਤਿੰਨ ਦੋਸ਼ੀਆਂ ਵੱਲੋਂ ਅੰਤਰਰਾਸ਼ਟਰੀ ਨੰਬਰ ਦੀ ਵਰਤੋਂ ਕਰਕੇ ਫਿਰੌਤੀ ਮੰਗਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਬਾਰੇ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬਠਿੰਡਾ ਰੋਡ ਦੇ ਵਸਨੀਕ ਪਰਮਜੀਤ ਸਿੰਘ ਨੂੰ ਉਸਦੇ ਵਟਸਐਪ ਉੱਤੇ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ ਜਿਸ ਵਿੱਚ ਇੱਕ ਵਿਅਕਤੀ 25 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਜੇਕਰ ਫਿਰੌਤੀ ਨਾ ਦਿੱਤੀ ਗਈ ਤਾਂ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ। ਇਸ ਤੋਂ ਬਾਅਦ ਉਹਨਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਵੱਲੋਂ ਇਹਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਦੱਸ ਦਈਏ ਕਿ ਇਸ ਵਿੱਚ ਪਰਮਜੀਤ ਸਿੰਘ ਦੇ ਗਵਾਂਢ ਦੇ ਹੀ , ਉਸਦਾ ਭਤੀਜਾ, ਭਾਣਜਾ ਅਤੇ ਉਸਦਾ ਸਾਥੀ ਮੌਜੂਦ ਹਨ।

