ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਸੱਤ ਧੀਆਂ ਦੇ ਪਿਓ ਦੀ ਮੌਤ
ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਝੋਕ ਹਰੀ ਹਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਕ ਮਜ਼ਦੂਰ ਜੋ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ, ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਹੈ। ਦੱਸ ਦਈਏ ਕਿ ਇਹ ਨੌਜਵਾਨ ਰਾਜੂ 37 ਸਾਲ ਦਾ ਸੀ ਜੋ ਸੱਤ ਕੁੜੀਆਂ ਦਾ ਪਿਓ ਸੀ, ਜੋ ਹੁਣ ਬੇਸਹਾਰਾ ਹੋ ਗਈਆਂ ਹਨ। ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਪਿਛਲੇ ਕੁੱਝ ਦਿਨਾਂ ਤੋਂ ਨਸ਼ੇ ਦੀ ਵੱਧ ਮਾਤਰਾ ਦਾ ਸੇਵਨ ਕਰ ਰਿਹਾ ਸੀ ਜਿਸ ਕਾਰਨ ਉਸਦੀ ਬੀਤੀ ਰਾਤ ਮੌਤ ਹੋ ਗਈ ਹੈ।

