ਪੰਜਾਬ ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ ਪੁਲਿਸ ਵੱਲੋਂ ਐਸ. ਐਸ. ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਥਾਣਾ ਲੱਖੋ ਕੇ ਬਹਿਰਾਮ ਦੇ ਪਿੰਡ ਨਵਾਂ ਕਿਲ੍ਹਾ ਅਤੇ ਅਤੇ ਥਾਣਾ ਮਮਦੋਟ ਦੇ ਪਿੰਡ ਕੜਮਾਂ ‘ਚ ਤਲਾਸ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਨਸ਼ਾ ਤਸਕਰਾਂ ਦੇ ਘਰਾਂ ‘ਚ ਪੂਰੀ ਗੰਭੀਰਤਾ ਨਾਲ ਤਲਾਸ਼ੀ ਲਈ ਗਈ ਹੈ ਅਤੇ ਉਹਨਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਇਸ ਕੰਮ ਨੂੰ ਛੱਡ ਦੇਣ ਨਹੀਂ ਤਾਂ ਇਸ ਦਾ ਨਤੀਜਾ ਬਹੁਤ ਮਾੜਾ ਹੋਵੇਗਾ, ਉਹਨਾਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਫ਼ਿਰੋਜ਼ਪੁਰ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਜਾਰੀ

Leave a Comment Leave a Comment
