ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਨੰਗਲ ਰੋਡ ’ਤੇ ਸ਼ਰਧਾਲੂਆਂ ਨਾਲ ਇੱਕ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਸ਼ਰਧਾਲੂਆਂ ਨਾਲ ਭਰੇ ਟੈਂਪੂ ਦੀ ਬ੍ਰੇਕ ਫੇਲ ਹੋਣ ਕਾਰਨ ਪਲਟ ਗਿਆ ਅਤੇ 20 ਸ਼ਰਧਾਲੂ ਗੰਭੀਰ ਜਖ਼ਮੀ ਹੋ ਗਏ। ਇਹ ਟੈਂਪੂ ਹਰਿਆਣਾ ਦੇ ਕੰਗਾਲੀ ਤੋਂ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਚੱਲ ਕੇ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਜਾ ਰਿਹਾ ਸੀ। ਦੱਸ ਦਈਏ ਕਿ ਜ਼ਖਮੀ ਹੋਏ ਸ਼ਰਧਾਲੂਆਂ ਨੂੰ ਪਹਿਲਾਂ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖਲ ਕਰਵਾਇਆ ਗਿਆ ਸੀ ਜਿਹਨਾਂ ਨੂੰ ਕਿ ਬਾਅਦ ‘ਚ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।

