2018 ‘ਚ ਜ਼ੀਰਕਪੁਰ ਦੀ ਇੱਕ ਮਹਿਲਾ ਦਾ ਕੀਤਾ ਸੀ ਯੋਨ ਸ਼ੋਸ਼ਣ
ਮੁਹਾਲੀ ਦੀ ਅਦਾਲਤ ਨੇ 7 ਸਾਲ ਬਾਅਦ ਪੀੜਤਾਂ ਨੂੰ ਇਨਸਾਫ਼ ਦਵਾਉਂਦਿਆਂ ਪਾਸਟਰ ਬਾਜਿੰਦਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੱਸ ਦਈਏ ਕਿ ਇਸ ਦੋਸ਼ੀ ਨੇ 2018 ‘ਚ ਜ਼ੀਰਕਪੁਰ ਦੀ ਇੱਕ ਮਹਿਲਾ ਦਾ ਯੋਨ ਸ਼ੋਸ਼ਣ ਕੀਤਾ ਸੀ ਜਿਸ ਵਜੋਂ ਅੱਜ ਅਦਾਲਤ ਵੱਲੋਂ ਇਸ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਦੇ ਨਾਲ-ਨਾਲ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਨਾਲ ਹੀ ਦੱਸ ਦਈਏ ਕਿ ਇਹ ਸਜ਼ਾ ਧਾਰਾ 376 (2), 323 ਤੇ 506 ਤਹਿਤ ਸੁਣਾਈ ਗਈ ਹੈ।

