ਬੀਤੇ ਦਿਨੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸਦੇ ਤਹਿਤ ਅੱਜ ਇਸ ਯਾਤਰਾ ਦਾ ਆਗਾਜ਼ ਕਰ ਦਿੱਤਾ ਗਿਆ ਹੈ ਜਿਸ ਲਈ ਪਹਿਲਾਂ ਪੰਜਾਬ ਰਾਜਪਾਲ ਡੇਰਾ ਬਾਬਾ ਨਾਨਕ ਪੁੱਜੇ। ਜਿੱਥੇ ਉਹਨਾਂ ਨੂੰ ਪੰਜਾਬ ਪੁਲਿਸ ਦੀ ਟੀਮ ਵੱਲੋਂ ਸਲਾਮੀ ਭੇਟਾ ਕੀਤੀ ਗਈ ਅਤੇ ਕਰਤਾਰਪੁਰ ਕੋਰੀਡੋਰ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਦੱਸ ਦਈਏ ਕਿ ਇਹ ਯਾਤਰਾ 6 ਦਿਨਾਂ ਲਈ ਸਰਹੱਦੀ ਸੂਬਿਆਂ ‘ਚ ਜਾਰੀ ਰਹੇਗੀ।
ਪੰਜਾਬ ਦੇ ਰਾਜਪਾਲ ਵੱਲੋਂ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦਾ ਆਗਾਜ਼

Leave a Comment Leave a Comment
