ਜਾਣਕਾਰੀ ਅਨੁਸਾਰ ਬੀਤੀ ਰਾਤ 12:35 ਵਜੇ ਥਾਣਾ ਕਿਲ੍ਹਾ ਲਾਲ ਸਿੰਘ ਨਜ਼ਦੀਕ ਜ਼ੋਰਦਾਰ ਧਮਾਕਾ ਹੋਇਆ ਹੈ। ਇਹ ਗ੍ਰਨੇਡ ਹਮਲਾ ਜਾਂ ਕੋਈ ਹੋਰ ਧਮਾਕਾ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਦੱਸ ਦਈਏ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਪੋਸਟ ਪਾ ਕੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।

