SGPC ਮੈਂਬਰ, ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਧੀਰ ਸਿੰਘ ਚੀਮਾ ਦਾ ਦਿਹਾਂਤ ਹੋ ਗਿਆ ਹੈ, ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਦੁਪਹਿਰ 4 ਵਜੇ ਉਨ੍ਹਾਂ ਦੇ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸਦੇ ਨਾਲ ਹੀ ਦੱਸ ਦਈਏ ਕਿ ਉਹ 1965 ਤੋਂ ਲੈ ਕੇ ਹੁਣ ਤੱਕ SGPC ਮੈਂਬਰ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਤਿੰਨ ਵਾਰ ਕੈਬਿਨੇਟ ਮੰਤਰੀ ਵੀ ਰਹਿ ਚੁੱਕੇ ਹਨ।
SGPC ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਧੀਰ ਸਿੰਘ ਚੀਮਾ ਦਾ ਦਿਹਾਂਤ

Leave a Comment Leave a Comment
