ਜੈਕਾਰਿਆਂ ਦੀ ਗੂੰਜ ‘ਚ ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਅਟਾਰੀ ਸਰਹੱਦ ਲਈ ਰਵਾਨਾ ਹੋਇਆ ਹੈ ਜੋ ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਜਾਣਕਾਰੀ ਅਨੁਸਾਰ ਇਸ ਜੱਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਜੰਗ ਬਹਾਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜੱਥੇ ਦੀ ਪਾਕਿਸਤਾਨ ਲਈ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਹੋਰਨਾਂ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਹੈ।
ਪਾਕਿਸਤਾਨ ‘ਚ ਵਿਸਾਖੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਅਟਾਰੀ ਸਰਹੱਦ ਲਈ ਹੋਇਆ ਰਵਾਨਾ

Leave a Comment Leave a Comment
