ਜਲੰਧਰ ਤੋਂ ਦੋ ਧਿਰਾਂ ਵਿਚਕਾਰ ਹੋਈ ਬਹਿਸ ਵਜੋਂ ਇੱਕ ਨੌਜਵਾਨ ਤੇ ਗੋਲੀਆਂ ਚਲਾਈਆਂ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਘਟਨਾ ਥਾਣਾ 3 ਅਧੀਨ ਆਉਂਦੇ ਇਲਾਕੇ ਦੀ ਹੈ ਜਿੱਥੇ ਮੌਕੇ ‘ਤੇ ਪੁੱਜੀ ਪੁਲਿਸ ਨੇ ਇਸ ਘਟਨਾ ਬਾਰੇ ਜਸਵੰਤ ਸਿੰਘ (ਜਿਸ ਉੱਤੇ ਗੋਲੀਆਂ ਚਲਾਈਆਂ ਗਈਆਂ) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਹ ਜਦ ਆਪਣਾ ਰੈਸਟੋਰੈਂਟ ਬੰਦ ਕਰਕੇ ਘਰ ਵਾਪਸ ਆ ਰਿਹਾ ਸੀ ਤਾਂ ਜਦੋਂ ਉਹ ਰੇਲਵੇ ਸਟੇਸ਼ਨ ਦੇ ਨੇੜੇ ਸੜਕ ਤੋਂ ਲੰਘ ਰਿਹਾ ਸੀ ਤਾਂ ਉਸ ਸੜਕ ‘ਤੇ ਖੜ੍ਹੇ ਤਿੰਨ ਨੌਜਵਾਨਾਂ ਨਾਲ ਉਸ ਦੀ ਬਹਿਸ ਹੋ ਗਈ ਅਤੇ ਬਹਿਸ ਦੌਰਾਨ ਮਾਮਲਾ ਇੰਨਾ ਵੱਧ ਗਿਆ ਕਿ ਕਾਰ ‘ਚ ਸਵਾਰ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਤੋਂ ਬਾਅਦ ਉਸਨੇ ਪੁਲਿਸ ਤੇ ਸੂਚਿਤ ਕੀਤਾ ਹੈ। ਮੌਕੇ ‘ਤੇ ਪੁੱਜੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

