ਖੈਰਾ ਪਿੰਡ ‘ਚੋਂ 18.227 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ANTF ਨੇ ਵੱਡੀ ਕਾਰਵਾਈ ਕਰਦਿਆਂ ਘਰਿੰਡਾ ਥਾਣੇ ਅਧੀਨ ਆਉਂਦੇ ਪਿੰਡ ਖੈਰਾ ਵਿਖੇ 18.227 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਦੱਸ ਦਈਏ ਕਿ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਇੱਕ ਨਸ਼ਾ ਤਸਕਰ ਨੂੰ ਵੀ ਕਾਬੂ ਕੀਤਾ ਹੈ ਅਤੇ ਇਸ ਤਸਕਰ ਦੇ ਪਾਕਿਸਤਾਨੀ ਤਸਕਰ ‘ਬਿੱਲਾ’ ਨਾਲ ਵੀ ਸੰਪਰਕ ਸਨ।

