ਪੱਟੀ ਦੇ ਪਿੰਡ ਸਰਾਲੀ ਮੰਡ ਦੇ ਨਜ਼ਦੀਕ ਬੀਤੀ ਰਾਤ ਪੁਲਿਸ ਤੇ ਗੈਂਗਸਟਰ ਵਿਚਕਾਰ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋ ਨਾਕੇਬੰਦੀ ਕੀਤੀ ਗਈ ਸੀ ਜਿਸ ਦੌਰਾਨ ਇੱਕ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਿਹਾ ਸੀ ਜਿਸਨੂੰ ਪੁਲਿਸ ਵੱਲੋਂ ਰੁਕਣ ਦਾ ਜਦ ਇਸ਼ਾਰਾ ਕੀਤਾ ਗਿਆ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਦ ਪੁਲਿਸ ਵੱਲੋਂ ਉਸਦਾ ਪਿੱਛਾ ਕੀਤਾ ਗਿਆ ਤਾਂ ਉਸ ਨੇ ਪੁਲਿਸ ਉੱਤੇ ਫਾਇਰਿੰਗ ਕਰਨੀ ਸ਼ੁਰੂ ਦਿੱਤੀ ਜਿਸ ਤੋਂ ਬਾਅਦ ਜਦ ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ ਤਾਂ ਗੋਲੀ ਮੁਲਜ਼ਮ ਦੀ ਲੱਤ ‘ਤੇ ਜਾ ਲੱਗੀ। ਜਿਸ ਤੋਂ ਬਾਅਦ ਇਹ ਦੋਸ਼ੀ ਜਖ਼ਮੀ ਹੋ ਗਿਆ ਅਤੇ ਪੁਲਿਸ ਨੇ ਇਸ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਦੇ ਪ੍ਰਭੂ ਦਾਸੂਵਾਲ ਗੈਂਸਟਰ ਨਾਲ ਸੰਬੰਧ ਦੱਸੇ ਜਾ ਰਹੇ ਹਨ।
ਪੱਟੀ ਦੇ ਪਿੰਡ ਸਰਾਲੀ ਮੰਡ ਨੇੜੇ ਪੁਲਿਸ ਤੇ ਗੈਂਗਸਟਰ ਵਿਚਕਾਰ ਐਨਕਾਊਂਟਰ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
