ਮੈਲਬੋਰਨ ਗਏ ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ ’ਚ ਦਰਦਨਾਕ ਮੌਤ
ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬਰਾੜ ਤੋਂ ਟਰੱਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਹਰਨੂਰ ਸਿੰਘ ਨਾਮ ਦਾ ਇਹ ਨੌਜਵਾਨ 8 ਸਾਲ ਪਹਿਲਾਂ ਮੈਲਬੋਰਨ ਗਿਆ ਸੀ ਜਿਸਦੀ ਕਿ ਬੀਤੇ ਦਿਨੀਂ ਜਦ ਉਹ ਟਰੱਕ ਲੈ ਕੇ ਸਿਡਨੀ ਤੋਂ ਐਡੀਲੇਡ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਵਾਪਰੇ ਟਰੱਕ ਹਾਦਸੇ ’ਚ ਹਰਨੂਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਰਨੂਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਵੱਲੋਂ ਉਸ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ।

