ਜਾਣਕਾਰੀ ਅਨੁਸਾਰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸ ਦਈਏ ਕਿ ਵਰਲੀ ਪੁਲਿਸ ਸਟੇਸ਼ਨ ‘ਤੇ ਫ਼ੋਨ ਕਰਕੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਸਲਮਾਨ ਖਾਨ ਨੂੰ ਧਮਕੀ ਦਿੱਤੀ ਗਈ ਹੈ ਕਿ ਉਸਨੂੰ ਉਸਦੇ ਘਰ ਦੇ ਅੰਦਰ ਮਾਰ ਦਿੱਤਾ ਜਾਵੇਗਾ ਨਹੀਂ ਤਾਂ ਉਸਦੀ ਕਾਰ ਨੂੰ ਉਡਾ ਦਿੱਤਾ ਜਾਵੇਗਾ। ਇਸ ਮਾਮਲੇ ਦੇ ਚੱਲਦਿਆਂ ਵਰਲੀ ਪੁਲਿਸ ਸਟੇਸ਼ਨ ‘ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਧਮਕੀ ਮੁੰਬਈ ਦੇ ਵਰਲੀ ਟਰਾਂਸਪੋਰਟ ਵਿਭਾਗ ਦੇ ਵਟਸਐਪ ਨੰਬਰ ‘ਤੇ ਪ੍ਰਾਪਤ ਹੋਈ ਹੈ। ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਧਮਕੀ ਕਿਸ ਵੱਲੋਂ ਦਿੱਤੀ ਗਈ ਹੈ।
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
