ਜਾਣਕਾਰੀ ਅਨੁਸਾਰ ਬੀ.ਐਸ.ਐਫ਼. ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਇਲਾਕੇ ‘ਚੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਦੌਰਾਨ 2 ਕਿੱਲੋ ਹੈਰੋਇਨ ਸਮੇਤ ਪਤੀ ਪਤਨੀ ਤੇ ਇੱਕ ਹੋਰ ਨਸ਼ਾ ਤਸਕਰ ਕਾਬੂ ਕੀਤਾ ਗਿਆ ਹੈ।ਮਿਲੀ ਸੂਚਨਾ ਅਨੁਸਾਰ ਇਹ ਨਸ਼ਾ ਤਸਕਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਰਹੱਦ ਤੋਂ ਜਦ ਨਸ਼ੇ ਦੀ ਖੇਪ ਲੈ ਕੇ ਜਾ ਰਹੇ ਸਨ ਤਾਂ ਇਹਨਾਂ ਨੂੰ ਕਾਬੂ ਕਰ ਲਿਆ ਗਿਆ। ਦੱਸ ਦਈਏ ਕਿ ਇਹਨਾਂ ਦੋਸ਼ੀਆਂ ਵਿਰੁੱਧ ਫ਼ਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਪਤੀ ਪਤਨੀ ਫ਼ਾਜ਼ਿਲਕਾ ਦੇ ਪਿੰਡ ਘੁਰਕਾ ਦੇ ਰਹਿਣ ਵਾਲੇ ਹਨ ਅਤੇ ਉਹਨਾਂ ਦਾ ਸਾਥੀ ਪਿੰਡ ਨਵਾਂ ਹਸਤਾ ਦਾ ਵਾਸੀ ਦੱਸਿਆ ਜਾ ਰਿਹਾ ਹੈ। ਨਾਲ ਹੀ ਫੜੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ‘ਚ ਕਰੋੜਾਂ ਰੁਪਏ ਦੇ ਲਗਭਗ ਦੱਸੀ ਜਾ ਰਹੀ ਹੈ।
ਬੀ.ਐਸ.ਐਫ਼. ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਵੱਡੀ ਕਾਰਵਾਈ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
