ਜਾਣਕਾਰੀ ਅਨੁਸਾਰ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ’ਤੇ ਹੋਈ ਐਫ਼.ਆਈ.ਆਰ. ਰੱਦ ਕਰਵਾਉਣ ਸੰਬੰਧੀ ਦਾਖਲ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਹੋਈ ਹੈ। ਜਿਸ ਤੋਂ ਬਾਅਦ ਬਾਜਵਾ ਨੂੰ ਕੋਰਟ ਵੱਲੋਂ ਰਾਹਤ ਮਿਲੀ ਹੈ ਕਿ ਉਹਨਾਂ ਦੀ ਗ੍ਰਿਫਤਾਰੀ ‘ਤੇ 22 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਗਈ ਹੈ। ਨਾਲ ਹੀ ਦੱਸ ਦਈਏ ਕਿ ਅਦਾਲਤ ਵੱਲੋਂ ਉਹਨਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਮੀਡੀਆ ਨੂੰ ਕੋਈ ਵੀ ਬਿਆਨ ਨਾ ਦੇਣ। ਨਾਲ ਹੀ ਦੱਸ ਦਈਏ ਕਿ ਸੁਣਵਾਈ ਦੌਰਾਨ ਬਾਜਵਾ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਵਲੋਂ ਜੋ ਵੀ ਬਿਆਨ ਦਿੱਤਾ ਗਿਆ ਹੈ ਉਹ ਕਿਸੇ ਅਖ਼ਬਾਰ ‘ਚ ਛਪੀ ਖ਼ਬਰ ’ਤੇ ਆਧਾਰਿਤ ਸੀ।
ਪੰਜਾਬ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
