ਢੰਡਰੀਆਂ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਆਉਣ ਅਤੇ ਮੁਆਫੀ ਮੰਗਣ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਸਿੱਖ ਧਰਮ ਦਾ ਪ੍ਰਚਾਰ ਕਰਨਗੇ ਜਿਸ ਉੱਤੇ ਰਣਜੀਤ ਸਿੰਘ ਢੰਡਰੀਆਂ ਵਾਲੇ ਵੱਲੋਂ ਬੀਤੇ ਦਿਨੀਂ ਇੱਕ ਵੀਡੀਓ ‘ਚ ਬਿਆਨ ਦਿੱਤਾ ਗਿਆ ਸੀ ਕਿ ਜੇਕਰ ਜਥੇਦਾਰ ਗੜਗੱਜ ਧਰਮ ਪ੍ਰਚਾਰ ਲਹਿਰ ਚਲਾਉਂਦੇ ਹਨ ਤਾਂ ਸਾਨੂੰ ਉਹਨਾਂ ਦਾ ਸਾਥ ਦੇ ਦੇਣਾ ਚਾਹੀਦਾ ਹੈ। ਇਸ ਉੱਤੇ ਜਥੇਦਾਰ ਗੜਗੱਜ ਨੇ ਰਣਜੀਤ ਸਿੰਘ ਢੰਡਰੀਆਂ ਵਾਲੇ ਨੂੰ ਕਿਹਾ ਹੈ ਕਿ ਢੰਡਰੀਆਂ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਆਉਣ ਅਤੇ ਮੁਆਫੀ ਮੰਗਣ ਅਤੇ ਸਾਰੇ ਸਿੱਖ ਸਿੱਖ ਮੱਤਭੇਦ ਨੂੰ ਭੁਲਾ ਕੇ ਇੱਕਜੁੱਟ ਹੋਣ।

