ਜਾਣਕਾਰੀ ਅਨੁਸਾਰ ਅੱਜ ਪੰਜਾਬ ਕਾਂਗਰਸ ਨੇਤਾ ਪ੍ਰਤਾਪ ਬਾਜਵਾ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਬੰਬਾਂ ਦੇ ਮਾਮਲੇ ‘ਤੇ ਸੁਣਵਾਈ ਹੋਵੇਗੀ। ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਕੋਲੋਂ ਪ੍ਰਤਾਪ ਬਾਜਵਾ ‘ਤੇ FIR ਦਰਜ ਕਰਨ ਦਾ ਕਾਰਨ ਪੁੱਛਿਆ ਗਿਆ ਸੀ ਜੋ ਕਿ ਅੱਜ ਪੰਜਾਬ ਸਰਕਾਰ ਸੁਣਵਾਈ ਦੌਰਾਨ ਆਪਣਾ ਜਵਾਬ ਪੇਸ਼ ਕਰੇਗੀ। ਦੱਸ ਦਈਏ ਕਿ ਪ੍ਰਤਾਪ ਬਾਜਵਾ ਵੱਲੋਂ ਇੱਕ ਨਿਜੀ ਟੀ.ਵੀ. ਚੈਨਲ ਨਾਲ ਇੰਟਰਵਿਊ ‘ਚ ਬਿਆਨ ਦਿੱਤਾ ਗਿਆ ਸੀ ਕਿ ਪੰਜਾਬ ਵਿੱਚ 50 ਬੰਬ ਆਏ ਹਨ ਅਤੇ 18 ਚੱਲ ਚੁੱਕੇ ਹਨ ਅਤੇ 32 ਬਾਕੀ ਹਨ ਜਿਸ ਵਜੋਂ ਅੱਜ ਇਹ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਰੱਖੀ ਗਈ ਹੈ।
ਅੱਜ ਮੁੜ ਹੋਵੇਗੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪ੍ਰਤਾਪ ਬਾਜਵਾ ਦੀ ਸੁਣਵਾਈ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
