ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਦਰਗਾਬਾਦ ਵਿਖੇ ਤੇਜ਼ ਹਨੇਰੀ ਝੱਖੜ ਕਾਰਨ ਲੱਖਾਂ ਰੁਪਏ ਦਾ ਪੋਲਟਰੀ ਫਾਰਮ ਤਹਿਸ ਨਹਿਸ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਲਬੇ ਹੇਠਾਂ ਆ ਕੇ 3000 ਦੇ ਕਰੀਬ ਚੂਚਾ ਮਾਰਿਆ ਗਿਆ। ਜਿਸ ਦੇ ਚੱਲਦਿਆਂ ਪੀੜਿਤ ਕਿਸਾਨ ਵੱਲੋਂ ਪੰਜਾਬ ਸਰਕਾਰ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।

