ਜਾਣਕਾਰੀ ਅਨੁਸਾਰ ਕਰਤਾਰਪੁਰ/ਭੁਲੱਥ ਦੇ ਨਜ਼ਦੀਕੀ ਪਿੰਡ ਰਾਮਗੜ੍ਹ ਨੇੜੇ ਅੱਜ ਇੱਕ ਦੁੱਖਦਾਈ ਹਾਦਸਾ ਵਾਪਰਿਆ ਹੈ ਜਿਸ ਵਿੱਚ ਕਾਰ ਅਤੇ ਆਟੋ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਕਾਰ ‘ਚ ਸਵਾਰ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਆਟੋ ਚਾਲਕ ਗੰਭੀਰ ਜ਼ਖਮੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਆਟੋ ਜੋ ਕਿ ਕਰਤਾਰਪੁਰ ਤੋਂ ਭੁਲੱਥ ਵੱਲ ਜਾ ਰਿਹਾ ਸੀ, ਜਦੋਂ ਪਿੰਡ ਰਾਮਗੜ੍ਹ ਦੇ ਕੋਲ ਪਹੁੰਚਿਆ, ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਾਲਕ ਲੜਕੀ ਦੀ ਮੌਤ ਹੋ ਗਈ ਅਤੇ ਆਟੋ ਚਾਲਕ ਗੰਭੀਰ ਜਖ਼ਮੀ ਹੋ ਗਿਆ, ਜਿਸਨੂੰ ਤੁਰੰਤ ਜਲੰਧਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਨਾਲ ਹੀ ਦੱਸ ਦਈਏ ਕਿ ਕਾਰ ਵਿੱਚ ਸਵਾਰ ਲੜਕੀ, ਜੋ ਕਿ ਭੁਲੱਥ ਦੇ ਇੱਕ ਬੈਂਕ ਵਿੱਚ ਨੌਕਰੀ ਕਰਦੀ ਸੀ, ਨੂੰ ਵੀ ਹਾਦਸੇ ਵਿੱਚ ਗੰਭੀਰ ਚੋਟਾਂ ਆਈਆਂ। ਉਸਨੂੰ ਵੀ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ।
ਕਪੂਰਥਲਾ ਦੇ ਪਿੰਡ ਰਾਮਗੜ੍ਹ ਨੇੜੇ ਕਾਰ ਤੇ ਆਟੋ ਦੀ ਹੋਈ ਟੱਕਰ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
