ਅਮਰੀਕਾ ਨੇ ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਉੱਤੇ ਆਪਣੇ ਦੇਸ਼ ਵਿੱਚ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 4 ਜੂਨ ਨੂੰ ਜਾਰੀ ਕੀਤੇ ਹੁਕਮ ਦੇ ਤਹਿਤ ਲਾਗੂ ਕੀਤਾ ਗਿਆ ਹੈ। ਇਸ ਨਾਲ ਕੁੱਲ 12 ਦੇਸ਼ਾਂ ਦੇ ਨਾਗਰਿਕਾਂ ‘ਤੇ ਪੂਰੀ ਤਰ੍ਹਾਂ ਅਤੇ 7 ਹੋਰ ਦੇਸ਼ਾਂ ਦੇ ਨਾਗਰਿਕਾਂ ‘ਤੇ ਅੰਸ਼ਕ ਪਾਬੰਦੀ ਲਾਗੂ ਕੀਤੀ ਗਈ ਹੈ। ਇਹ ਪਾਬੰਦੀਆਂ ਇਮੀਗ੍ਰੇਸ਼ਨ ਅਤੇ ਗੈਰ-ਇਮੀਗ੍ਰੇਸ਼ਨ ਵੀਜ਼ਿਆਂ ਦੋਵਾਂ ਉੱਤੇ ਲਾਗੂ ਹੋਣਗੀਆਂ।
ਰਾਸ਼ਟਰਪਤੀ ਟਰੰਪ ਨੇ ਆਪਣੇ ਹੁਕਮ ਦਾ ਕਾਰਨ ਅਮਰੀਕੀ ਲੋਕਾਂ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ। ਉਹਨਾਂ ਕਿਹਾ ਹੈ ਕਿ ਅਸੀਂ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਤੋਂ ਅਮਰੀਕਾ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਾਂ, ਜੋ ਅੱਤਵਾਦ, ਨਫਰਤ, ਜਾਂ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਇਹਨਿਯਮ ਅਫ਼ਗਾਨਿਸਤਾਨ, ਮਿਆਂਮਾਰ, ਚਾਡ, ਕਾਂਗੋ ਗਣਰਾਜ, ਇਕੂਟੇਰੀਅਲ ਗਿਨੀ, ਏਰੀਟਰੀਆ, ਹੈਤੀ, ਈਰਾਨ, ਲੀਬੀਆ, ਸੋਮਾਲੀਆ, ਸੁਡਾਨ ਅਤੇ ਯਮਨ ਤੇ ਲਾਗੂ ਕੀਤਾ ਗਿਆ ਹੈ।

