ਜਾਣਕਾਰੀ ਅਨੁਸਾਰ ਬਿਹਾਰ ਦੇ ਪਟਨਾ ਸ਼ਹਿਰ ਦੇ ਐਸ.ਕੇ. ਪੁਰੀ ਥਾਣਾ ਖੇਤਰ ਦੇ ਅਟਲ ਪਥ ’ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਵਾਹਨਾਂ ਦੀ ਜਾਂਚ ਕਰ ਰਹੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਜਿਸ ਉਪਰੰਤ ਇੱਕ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ ਤੇ ਇੱਕ ਸਬ-ਇੰਸਪੈਕਟਰ ਅਤੇ ਇੱਕ ਏ.ਐਸ.ਆਈ. ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਉਪਰੰਤ ਮੌਕੇ ‘ਤੇ ਪੁਲਿਸ ਮੁਲਾਜ਼ਮ ਪੁੱਜੇ ਅਤੇ ਉਹਨਾਂ ਨੇ ਇਲਾਜ ਵਾਸਤੇ ਜਖ਼ਮੀਆਂ ਨੂੰ ਹਸਪਤਾਲ ਪਹੁੰਚਿਆ ਹੈ। ਨਾਲ ਹੀ ਦੱਸ ਦਈਏ ਕਿ ਉਹਨਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਪਟਨਾ, ਬਿਹਾਰ ‘ਚ ਪੁਲਿਸ ਕਰਮਚਾਰੀਆਂ ਨਾਲ ਵਾਪਰੀ ਵੱਡੀ ਘਟਨਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
