ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ ਹੈ। ਇਸ ਮੌਕੇ ਸ੍ਰੀ ਅਖੰਡ ਸਾਹਿਬ ਦੇ ਪਾਠ ਪਾਏ ਗਏ ਹਨ ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਸ਼ਬਦ ਕੀਰਤਨ ਗਾਇਨ ਕੀਤੇ ਗਏ ਹਨ। ਨਾਲ ਹੀ ਦੱਸ ਦਈਏ ਕਿ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਮਤਿ ਵਿਚਾਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਨਾਲ ਹੀ ਦੱਸ ਦਈਏ ਕਿ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸ਼ਾਮ ਨੂੰ ਸੁੰਦਰ ਦੀਪਮਾਲਾ ਕੀਤੀ ਜਾਵੇਗੀ।

