ਈਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੇ ਜੰਗੀ ਹਾਲਾਤਾਂ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉੱਥੇ ਸਥਿਤ ਗੁਰਦੁਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਲਈ ਤੁਰੰਤ ਢੁੱਕਵੇਂ ਕਦਮ ਚੁੱਕ ਜਾਣ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਲਈ ਸਰਵਉੱਚ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਸਤਿਕਾਰ ਸਿੱਖ ਪੰਥ ਲਈ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੀ ਕੂਟਨੀਤਕ ਤਾਕਤ ਅਤੇ ਅੰਤਰਰਾਸ਼ਟਰੀ ਸੰਬੰਧਾਂ ਦੀ ਵਰਤੋਂ ਕਰਦਿਆਂ ਈਰਾਨ ਅਤੇ ਇਜ਼ਰਾਈਲ ਦੀਆਂ ਸਰਕਾਰਾਂ ਨਾਲ ਸੰਪਰਕ ਕਰਕੇ ਇਹ ਯਕੀਨੀ ਬਣਾਉਣ ਕਿ ਗੁਰਦੁਆਰਿਆਂ ਜਾਂ ਪਾਵਨ ਸਰੂਪਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ।
ਇਸੇ ਨਾਲ ਹੀ ਉਨ੍ਹਾਂ ਨੇ ਉੱਥੇ ਵੱਸਦੇ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਥਾਨਕ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸੁਰੱਖਿਆ ਪ੍ਰਬੰਧ ਮਜ਼ਬੂਤ ਬਣਾਉਣ। ਉਹਨਾਂ ਅਖੀਰ ’ਚ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਉੱਤੇ ਨੇੜੇ ਤੋਂ ਨਿਗਰਾਨੀ ਕਰ ਰਹੀ ਹੈ ਅਤੇ ਭਾਰਤ ਸਰਕਾਰ ਤੋਂ ਉਮੀਦ ਕਰਦੀ ਹੈ ਕਿ ਇਸ ਮਾਮਲੇ ਦਾ ਹੱਲ ਕੀਤਾ ਜਾਵੇਗਾ।

