ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਐਸ.ਐਸ.ਪੀ. ਮਨਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀ ਸੈਦਾਂ ਦੀ ਟੀਮ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ 1 ਕਿੱਲੋ ਹੈਰੋਇਨ ਬਰਾਮਦ ਕਰਦੇ ਹੋਏ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਤਸਕਰਾਂ ਦੀ ਪਛਾਣ ਅਰਜਨ ਸਿੰਘ ਪੁੱਤਰ ਬਲਵੰਤ ਸਿੰਘ, ਦਿਲਬਾਗ ਸਿੰਘ ਪੁੱਤਰ ਕਸ਼ਮੀਰ ਸਿੰਘ, ਸੁਲਤਾਨਪ੍ਰੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਜੋਂ ਹੋਈ ਹੈ। ਨਾਲ ਹੀ ਦੱਸ ਦਈਏ ਕਿ ਤਿੰਨੇ ਹੀ ਨੌਸ਼ਹਿਰਾ ਢਾਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲੇ ਹਨ।

