ਮੋਗਾ ਦੇ ਮਹਾਵੀਰ ਨਗਰ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਅਣਪਛਾਤੇ ਵਿਅਕਤੀ ਵੱਲੋਂ ਇੱਕ ਨੌਜਵਾਨ ‘ਤੇ 4 ਤੋਂ 5 ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ, ਨੌਜਵਾਨ ਆਪਣੇ ਘਰ ਦੇ ਬਾਹਰ ਆਪਣੇ ਦੋਸਤਾਂ ਨਾਲ ਬੈਠਾ ਹੋਇਆ ਸੀ ਕਿ ਅਚਾਨਕ ਇੱਕ ਅਣਪਛਾਤਾ ਨੌਜਵਾਨ ਆਇਆ ਅਤੇ ਉਸਨੇ ਸਿੱਧਾ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ, ਨੌਜਵਾਨ ਦੇ ਸਾਥੀਆਂ ਨੇ ਉਸ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ। ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤਕ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ।

