ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਾਮ (ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ) ਨਾਲ ਸੰਬੰਧਤ ਦੋ ਨੌਜਵਾਨਾਂ — ਜਤਿੰਦਰ ਸਿੰਘ ਗੋਲੂ ਅਤੇ ਮਲਕੀਤ ਸਿੰਘ ਸੰਨੀ ਦੀਆਂ ਲਾਸ਼ਾਂ ਪਿੰਡ ਨੇੜੇ ਲੰਘਦੀ ਨਹਿਰ ‘ਚੋਂ ਮਿਲਣ ਨਾਲ ਇਲਾਕੇ ‘ਚ ਸੋਗ ਦੀ ਲਹਿਰ ਛਾ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਬੀਤੇ ਐਤਵਾਰ ਦੀ ਸ਼ਾਮ ਨੂੰ ਆਪਣੇ ਘਰੋਂ ਕਿਸੇ ਕੰਮ ਲਈ ਨਿਕਲੇ ਸਨ, ਪਰ ਉਸ ਤੋਂ ਬਾਅਦ ਉਹ ਲਾਪਤਾ ਹੋ ਗਏ। ਪਿੰਡ ਵਾਸੀਆਂ ਅਤੇ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਅੱਜ ਉਨ੍ਹਾਂ ਦੀਆਂ ਲਾਸ਼ਾਂ ਨਹਿਰ ‘ਚ ਮਿਲੀਆਂ ਹਨ। ਨਾਲ ਹੀ ਦੱਸ ਦਈਏ ਕਿ ਪੁਲਿਸ ਨੇ ਲਾਸ਼ਾਂ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਅਗਲੀ ਕਾਰਵਾਈ ਜਾਰੀ ਹੈ।
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਾਮ ਦੇ ਨੇੜਿਓਂ ਲੰਘਦੀ ਨਹਿਰ ‘ਚੋਂ ਮਿਲੀਆਂ ਦੋ ਨੌਜਵਾਨਾਂ ਦੀਆਂ ਲਾਸ਼ਾਂ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
