ਟਾਂਡਾ ਦੇ ਪਿੰਡ ਅਹਿਆਪੁਰ ਵਿਚ ਅੱਜ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਘਰ ਦੀ ਖਸਤਾ ਹਾਲਤ ਛੱਤ ਡਿੱਗ ਪਈ। ਇਸ ਹਾਦਸੇ ਵਿੱਚ ਘਰ ਦੇ ਮੁਖੀ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ, ਪਿਛਲੇ ਦਿਨਾਂ ਤੋਂ ਚੱਲ ਰਹੀ ਮੀਂਹ ਕਾਰਨ ਮਕਾਨ ਦੀ ਛੱਤ ਕਮਜ਼ੋਰ ਹੋ ਚੁੱਕੀ ਸੀ। ਅੱਜ ਸਵੇਰੇ ਕਰੀਬ 5 ਵਜੇ, ਜਦ ਪਰਿਵਾਰ ਦੇ ਛੇ ਮੈਂਬਰ ਘਰ ‘ਚ ਸੌ ਰਹੇ ਸਨ, ਉਸ ਵੇਲੇ ਛੱਤ ਹੇਠਾਂ ਡਿੱਗ ਗਈ।

ਸਥਾਨਕ ਲੋਕਾਂ ਨੇ ਮਲਬੇ ਹੇਠ ਆਏ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਜ਼ਖ਼ਮੀਆਂ ਨੂੰ ਤੁਰੰਤ ਟਾਂਡਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਪਰਿਵਾਰ ਦੇ ਮੁਖੀ ਅਤੇ ਦੋ ਬੱਚਿਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

